ਲੁਧਿਆਣਾ, 18 ਜੂਨ 2017 (ਮਨੀਸ਼ਾ ਸ਼ਰਮਾਂ): ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਕਬੀਰ ਜੀ ਦੀ ਬਾਣੀ ਜਿੱਥੇ ਆਮ ਮਨੁੱਖ ਨੂੰ ਪ੍ਰਭੂ ਦੇ ਲੜ ਲੱਗਣ ਦੀ ਪ੍ਰੇਰਣਾ ਦੇਂਦੀ ਹੈ, ਉੱਥੇ ਨਾਲ ਹੀ ਕਰਾਂਤੀਕਾਰੀ ਤੇ ਦੇਲਰਾਨਾ ਵਿਹਾਰ ਨਾਲ ਸਾਨੂੰ ਵਹਿਮਾਂ ਭਰਮਾਂ ਤੋਂ ਮੁਕਤ ਹੋਣ ਦੀ ਤਾਕੀਦ ਵੀ ਕਰਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਊਨ ਐਕਸਟੈਂਸ਼ਨ ਵਿਖੇ ਅਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।
ਭਗਤ ਕਬੀਰ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਦੌਰਾਨ ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ ਨੇ ਭਗਤ ਕਬੀਰ ਜੀ ਦੇ ਜੀਵਨ ਫਲਸਫੇ ਸਬੰਧੀ ਚਾਨਣਾ ਪਾਉਦਿਆ ਕਿਹਾ ਕਿ ਸਾਡਾ ਸਾਰਿਆਂ ਦਾ ਮੁਢਲਾ ਫਰਜ਼ ਬਣਦਾ ਹੈ ਕਿ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਤੇ ਉਪਦੇਸ਼ਾ ਦੇ ਧਰਾਨੀ ਬਣ ਕੇ ਅਪਣਾ ਜੀਵਨ ਸਫਲ ਕਰੀਏ। ਸਮਾਗਮ ਦੀ ਸਮਾਪਤੀ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਤੇ ਉਨਾਂ ਦੇ ਸਾਥੀ ਮੈਂਬਰਾਂ ਨੇ ਸਾਂਝੇ ਰੂਪ' ਚ ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ ਨੇ ਕੀਰਤਨੀ ਜੱਥੇ ਨੂੰ ਸਿਰਪਾਉ ਬਖਸਿਸ ਕਰਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਕਿ ਅਗਲੇ ਹਫਤੇ 25 ਜੂਨ ਦਿਨ ਐਤਵਾਰ ਨੂੰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕੁਲਦੀਪ ਸਿੰਘ ਦੇਹਰਾਦੂਨ ਵਾਲੇ ਸਪੁੱਤਰ ਸਵ: ਭਾਈ ਸਾਧੂ ਸਿੰਘ ਜੀ ਦੇਹਰਾਦੂਨ ਵਾਲੇ ਸੰਗਤਾਂ ਨੂੰ ਗੁਰੁ ਜਸ ਸਰਵਨ ਕਰਵਾਉਣ ਲਈ ਪੁੱਜਣਗੇ।
ਇਸ ਮੌਕੇ ਇੰਦਰਜੀਤ ਸਿੰਘ ਮੱਕੜ, ਪ੍ਰਿਤਪਾਲ ਸਿੰਘ, ਏ.ਪੀ ਸਿੰਘ ਅਰੋੜਾ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ, ਕਰਨਦੀਪ ਸਿੰਘ ਸਿਮਰਨ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਮਨਮੋਹਣ ਸਿੰਘ ਵਾਲੀਆ, ਗੁਰਬਚਨ ਸਿੰਘ, ਸੁਰਿੰਦਰ ਸਿੰਘ ਸੱਚਦੇਵਾ, ਅਜੀਤ ਸਿੰਘ ਆੜਤੀ, ਗੁਰਵਿੰਦਰ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇਦਾਰ ਅਮਰਜੀਤ ਸਿੰਘ ਨਨਕਾਣਾ ਸਾਹਿਬ, ਜਗਜੀਤ ਸਿੰਘ ਅਹੂਜਾ, ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਅਵਤਾਰ ਸਿੰਘ ਬੀ.ਕੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।