ਸੁਹਾਣਾ ਹਸਪਤਾਲ ਵੱਲੋਂ ਲਗਾਏ ਗਏ ਫ੍ਰੀ ਮੈਡੀਕਲ ਕੈਂਪ ਦੌਰਾਨ ਅੱਖਾ ਦੀ ਜਾਂਚ ਕਰਦੇ ਡਾਕਟਰ |
ਲੁਧਿਆਣਾ, 16 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਸਿਹਤਮੰਦ ਸਮਾਜ ਦੀ ਸਿਰਜਣਾ ਲਈ 'ਤੇ ਲੋੜਵੰਦਾ ਦੀ ਸੇਵਾ ਕਰਨ ਹਿੱਤ ਨਿਸ਼ਕਾਮ ਰੂਪ ਵਿੱਚ ਮੈਡੀਕਲ ਕੈਂਪ ਲਗਾਉਣੇ ਬਹੁਤ ਮਹਾਨ ਕਾਰਜ ਹੈ, ਕਿਉ ਕਿ ਸਿਹਤਮੰਦ ਸਮਾਜ ਹੀ ਦੇਸ਼ ਤੇ ਕੌਮ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾ ਸਕਦਾ ਹੈ । ਇਨਾਂ ਸ਼ਬਦਾ ਦਾ ਪ੍ਰਗਟਾਵਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਪ੍ਰਬੰਧਕ ਇੰਦਰਜੀਤ ਸਿੰਘ ਮੱਕੜ ਨੇ ਸੁਹਾਣਾ ਹਸਪਤਾਲ ਦੇ ਵੱਲੋਂ ਅਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਲਗਾਏ ਗਏ ਫ੍ਰੀ ਮੈਡੀਕਲ ਚੈਕਅੱਪ ਕੈਂਪ ਦਾ ਰਸਮੀ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆ ਹੋਇਆ ਕੀਤਾ।
ਉਹਨਾ ਨੇ ਕਿਹਾ ਪੰਥ ਰਤਨ ਭਾਈ ਸਾਹਿਬ ਜਸਬੀਰ ਸਿੰਘ ਖਾਲਸਾ ਜੀ ਵੱਲੋਂ ਗੁਰੂ ਸਾਹਿਬਾ ਦੇ ਆਸੇ ਅਨੁਸਾਰ ਚਲਾਈ ਸੇਵਾ ਤੇ ਸਿਮਰਨ ਦੀ ਲਹਿਰ ਮੋਜੂਦਾ ਸਮੇਂ ਅੰਦਰ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖੰਨੇ ਵਾਲਿਆ ਦੀ ਅਗਵਾਈ ਹੇਠ ਆਪਣਾ ਵੱਡਮੁੱਲਾ ਯੋਗਦਾਨ ਪਾ ਕੇ ਲੋੜਵੰਦਾ ਨੂੰ ਚੰਗੇਰੀਆ ਸਿਹਤ ਸਹੂਲਤਾ ਪ੍ਰਦਾਨ ਕਰਵਾਉਣ ਵਿਚ ਆਪਣਾ ਮੋਹਰੀ ਰੋਲ ਨਿਭਾ ਰਹੀ ਹੈ। ਉਹਨਾਂ ਨੇ ਸਮੂਹ ਸਮਾਜ ਸੇਵੀ ਸੰਸਥਾਵਾ ਨੂੰ ਅਪੀਲ ਕਰਦਿਆ ਕਿਹਾ ਕਿ ਸੱਭਿਅਕ ਤੇ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਉਹ ਇੱਕਜੁੱਟ ਹੋ ਕੇ ਆਪਣੇ ਸੇਵਾ ਕਾਰਜ ਕਰਨ ਤਾਂ ਹੀ ਸਾਡਾ ਦੇਸ਼ ਸਿਹਤਮੰਦ ਤੇ ਖੁਸ਼ਹਾਲ ਦੇਸ਼ ਬਣ ਸਕਦਾ ਹੈ।
ਇਸ ਦੌਰਾਨ ਸੁਹਾਣਾ ਹਸਪਤਾਲ ਲੁਧਿਆਣਾ ਦੇ ਪ੍ਰਬੰਧਕ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਅਤੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਨਿੱਘੇ ਸਹਿਯੋਗ ਨਾਲ ਲਗਾਏ ਗਏ ਫ੍ਰੀ ਮੈਡੀਕਲ ਚੈਕਅੱਪ ਕੈਂਪ ਦੌਰਾਨ ਸੁਹਾਣਾ ਹਸਪਤਾਲ ਦੇ ਪ੍ਰਮੁੱਖ ਡਾਕਟਰ ਰਜੇਸ਼ ਗੋਇਲ (ਐਮ.ਬੀ.ਬੀ.ਐਸ, ਐਮ.ਡੀ ਮੈਡੀਕਲ), ਡਾ. ਆਈ.ਪੀ ਸਿੰਘ ਚੀਫ ਆਈ ਸਰਜਨ ਤੇ ਦੰਦਾ ਦੇ ਪ੍ਰਮੁੱਖ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਅੱਖਾ ਦੰਦਾ ਸਮੇਤ ਵੱਖ-ਵੱਖ ਬਿਮਾਰੀਆ ਨਾਲ ਪੀੜਤ ਮਰੀਜ਼ਾ ਦਾ ਫ੍ਰੀ ਚੈਕਅੱਪ ਕਰਕੇ ਲੋੜਵੰਦ ਮਰੀਜ਼ਾ ਨੂੰ ਨਿਸ਼ਕਾਮ ਰੂਪ ਵਿੱਚ ਦਵਾਈਆ ਵੀ ਤਕਸੀਮ ਕੀਤੀਆ ਗਈਆ।
ਸੁਹਾਣਾ ਹਸਪਤਾਲ ਵੱਲੋਂ ਲਗਾਏ ਗਏ ਫ੍ਰੀ ਮੈਡੀਕਲ ਕੈਂਪ ਨੂੰ ਸਫਲ ਕਰਨ ਵਿਚ ਭੁਪਿੰਦਰ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ, ਗੁਰਦੁਆਰਾ ਸਾਹਿਬ ਦੇ ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਅਤਰ ਸਿੰਘ ਮੱਕੜ, ਅਵਤਾਰ ਸਿੰਘ ਬੀ.ਕੇ, ਪ੍ਰਿਤਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਏ.ਪੀ. ਸਿੰਘ ਅਰੋੜਾ, ਕਰਨੈਲ ਸਿੰਘ ਬੇਦੀ ਨੇ ਆਪਣਾ ਭਰਪੂਰ ਯੋਗਦਾਨ ਪਾਇਆ।