ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਰਾਗੀ ਜੱਥਾ |
ਲੁਧਿਆਣਾ, 30 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਗੁਰਬਾਣੀ ਸਿੱਖੀ ਜੀਵਨ ਜਾਂਚ ਦਾ ਮੂਲ ਸਰੋਤ ਹੈ ਜਿਸ ਦੇ ਵਿੱਚੋ ਸਿੱਖੀ, ਸਿੱਖੀ ਸਿਧਾਂਤਾ ਅਤੇ ਸਿੱਖੀ ਪਿਆਰ ਦਾ ਜਨਮ ਹੁੰਦਾ ਹੈ । ਇਨਾਂ ਸ਼ਬਦਾ ਦਾ ਪ੍ਰਗਟਾਵਾ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਜਗਾਧਰੀ ਵਾਲਿਆ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।
ਉਹਨਾਂ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਅਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਸੰਸਾਰ ਭਰ ਵਿੱਚ ਵੱਸਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਤਾਂ ਕਿ ਸਮੁੱਚੀ ਲੋਕਈ ਨੂੰ ਸਰਬਸਾਂਝੀ ਵਾਲਤਾ ਦੇ ਸੁਨੇਹੇ ਨਾਲ ਜੋੜਿਆ ਜਾ ਸਕੇ।
ਇਸ ਤੋਂ ਪਹਿਲਾ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਭਾਈ ਜਸਵਿੰਦਰ ਸਿੰਘ ਜਗਾਧਰੀ ਵਾਲਿਆ ਦੇ ਜੱਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸਮਾਪਤੀ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ‘ਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਉਨਾਂ ਦਾ ਧੰਨਵਾਦ ਪ੍ਰਗਟ ਕੀਤਾ।
ਇਸ ਸਮੇਂ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਕਰਦਿਆ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰੇਣਾ ਸਦਕਾ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਦੀ ਲੜੀ ਸਮੁੱਚੀਆਂ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਨਾਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਭਾਈ ਕੁਲਬੀਰ ਸਿੰਘ ਕੰਵਲ ਫਾਜ਼ਲਿਕਾ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ।
ਕੀਰਤਨ ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਇੰਦਰਜੀਤ ਸਿੰਘ ਮੱਕੜ, ਕਰਨੈਲ ਸਿੰਘ ਬੇਦੀ, ਜਤਿੰਦਰਪਾਲ ਸਿੰਘ ਸਲੂਜਾ, ਪ੍ਰਿਤਪਾਲ ਸਿੰਘ, ਏ.ਪੀ. ਸਿੰਘ ਅਰੋੜਾ, ਬਲਬੀਰ ਸਿੰਘ ਭਾਟੀਆ, ਗੁਰਬਚਨ ਸਿੰਘ ਬਸੀਰ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਮਨਜੀਤ ਸਿੰਘ ਟੋਨੀ, ਮਨਮੋਹਨ ਸਿੰਘ ਵਾਲੀਆ, ਸੁਰਿੰਦਰ ਸਿੰਘ ਸਚਦੇਵਾ, ਅਜੀਤ ਸਿੰਘ ਆੜਤੀ, ਗੁਰਵਿੰਦਰ ਸਿੰਘ, ਕਰਨਦੀਪ ਸਿੰਘ, ਸੰਦੀਪ ਸਿੰਘ, ਦਰਸ਼ਦੀਪ ਸਿੰਘ, ਅਮਰਜੀਤ ਸਿੰਘ ਨਨਕਾਣਾ ਸਾਹਿਬ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।