ਵਿਧਾਇਕ ਸਿਮਰਜੀਤ ਸਿੰਘ ਬੈਂਸ |
ਵਿਧਾਇਕ ਬੈਂਸ ਨੇ ਕਿਹਾ ਕਿ ਸਰਕਾਰ ਦੇ ਆਪਣੇ ਨੁਮਾਇੰਦੇ ਵਲੋਂ ਲਿਖੇ ਇਸ ਪੱਤਰ ਨੂੰ ਅਧਾਰ ਬਣਾ ਕੇ ਇਸ ਪੱਤਰ ਵਿਚ ਲਿਖੇ ਸਾਰੇ ਸਟੋਨ ਕਰੈਸ਼ਰਾਂ ਸਮੇਤ ਸਪੀਕਰ ਦੇ ਜਵਾਈ ਦੇ ਪਰਿਵਾਰ ਦੇ ਕਰੈਸ਼ਰ ਉੱਤੇ ਵੀ ਐਫਆਈਆਰ ਦਰਜ ਹੋਣੀ ਚਾਹੀਦੀ ਹੈ। ਉਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੈਰ ਕਾਨੂੰਨੀ ਮਾਈਨਿੰਗ ਨੂੰ ਹੈਲੀਕਾਪਟਰ ਰਾਹੀਂ ਲੱਭ ਰਹੇ ਹਨ, ਪਰ ਉਸਨੂੰ ਸਰਕਾਰ ਦੇ ਨੁਮਾਇੰਦੇ ਨੇ ਖੁਦ ਹੀ ਮੁੱਖ ਮੰਤਰੀ ਸਾਹਿਬ ਤੱਕ ਇਸ ਪੱਤਰ ਰਾਹੀਂ ਪਹੁੰਚਾ ਕੇ ਇਹ ਦੱਸ ਦਿੱਤਾ ਹੈ ਕਿ ਇਹ ਮਾਈਨਿੰਗ ਕਰਨ ਵਾਲੇ ਕੋਈ ਹੋਰ ਨਹੀਂ ਸਗੋਂ ਸਰਕਾਰ ਦੇ ਵੱਡੇ ਆਗੂ ਹੀ ਹਨ। ਬੈਂਸ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਅਗਾਮੀ ਸ਼ੈਸਨ ਦੇ ਵਿਚ ਜੋਰ ਸ਼ੋਰ ਨਾਲ ਉਠਾਉਣਗੇ। ਉਨਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦਾ ਅਸਤੀਫਾ ਲੈਣ ਅਤੇ ਸ਼ਿਵਾਲਿਕ ਦੇ ਪਹਾੜੀਆਂ ਦੀ ਹੋਈ ਤਬਾਹੀ ਦਾ ਸਰਵੇ ਕਿਸੇ ਨਿਰਪੱਖ ਏਜੰਸੀ ਕੋਲੋਂ ਕਰਵਾਇਆ ਜਾਵੇ ਅਤੇ ਇਹਨਾਂ ਪਹਾੜੀਆਂ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਕਦਮ ਚੁੱਕੇ ਜਾਣ।