Articles by "ਕੀਰਤਨ ਸਮਾਗਮ"
Showing posts with label ਕੀਰਤਨ ਸਮਾਗਮ. Show all posts
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਰਾਗੀ ਜੱਥਾ
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਰਾਗੀ ਜੱਥਾ
ਲੁਧਿਆਣਾ, 30 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਗੁਰਬਾਣੀ ਸਿੱਖੀ ਜੀਵਨ ਜਾਂਚ ਦਾ ਮੂਲ ਸਰੋਤ ਹੈ ਜਿਸ ਦੇ ਵਿੱਚੋ ਸਿੱਖੀ, ਸਿੱਖੀ ਸਿਧਾਂਤਾ ਅਤੇ ਸਿੱਖੀ ਪਿਆਰ ਦਾ ਜਨਮ ਹੁੰਦਾ ਹੈ । ਇਨਾਂ ਸ਼ਬਦਾ ਦਾ ਪ੍ਰਗਟਾਵਾ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਜਗਾਧਰੀ ਵਾਲਿਆ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਕੀਰਤਨੀ ਜੱਥੇ
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਕੀਰਤਨੀ ਜੱਥੇ
ਲੁਧਿਆਣਾ 09 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿੱਚ ਲਿਖੀ ਗਈ ਹੈ। ਜਿੰਨਾ ਨੇ ਮਨੁੱਖੀ ਅਣਖ, ਵਿਚਾਰਾਂ ਦੀ ਸੁਤੰਤਰਤਾ ਅਤੇ ਧਰਮ ਦੀ ਰੱਖਿਆ ਲਈ ਵਹਿਸ਼ੀ ਹਾਕਮਾ ਦੇ ਸਾਹਮਣੇ ਆਤਮਕ ਬਲ ਦੀ ਉੱਚਤਤਾ ਦਰਸਾਉਣ ਦੀ ਖਾਤਰ ਆਪਣਾ ਬੰਦ-ਬੰਦ ਕਟਵਾ ਕੇ ਪਾਪ ਦੇ ਹਵਨ ਕੁੰਡ ਦੀ ਅਗਨੀ ਵਿੱਚ ਆਪਣੀ ਜਿੰਦਗੀ ਦੀ ਅਹੂਤੀ ਦੇ ਕੇ ਸ਼ਹੀਦੀ ਪ੍ਰਾਪਤ ਕੀਤੀ।
ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਦੇ ਜੱਥੇਦਾਰ ਅਵਤਾਰ ਸਿੰਘ ਮੱਕੜ, ਡਾ. ਮਨਜੀਤ ਕੌਰ, ਭੁਪਿੰਦਰ ਸਿੰਘ ਅਤੇ ਹੋਰ
ਕੀਰਤਨੀ ਜੱਥਿਆਂ ਨੂੰ ਸਿਰਪਾਓ ਬਖਸ਼ਿਸ਼ ਕਰਦੇ ਜੱਥੇਦਾਰ ਅਵਤਾਰ ਸਿੰਘ ਮੱਕੜ, ਡਾ. ਮਨਜੀਤ ਕੌਰ, ਭੁਪਿੰਦਰ ਸਿੰਘ ਅਤੇ ਹੋਰ
ਲੁਧਿਆਣਾ, 02 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸਕੰਲਪ ਨੂੰ ਸਿਧਾਂਤਕ ਤੌਰ ‘ਤੇ ਪ੍ਰਵਾਨ ਕਰਦਿਆ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰਕੇ ਇਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ 'ਤੇ ਖਾਲਸਾਈ ਫੋਜ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾ ਜਵਾਬ ਦਿੱਤਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਜੱਥੇ: ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।
ਨਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅਯੋਜਿਤ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦਾ ਰਾਗੀ ਜੱਥਾ
ਲੁਧਿਆਣਾ, 18 ਜੂਨ 2017 (ਮਨੀਸ਼ਾ ਸ਼ਰਮਾਂ): ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਭਗਤ ਕਬੀਰ ਜੀ ਦੀ ਬਾਣੀ ਜਿੱਥੇ ਆਮ ਮਨੁੱਖ ਨੂੰ ਪ੍ਰਭੂ ਦੇ ਲੜ ਲੱਗਣ ਦੀ ਪ੍ਰੇਰਣਾ ਦੇਂਦੀ ਹੈ, ਉੱਥੇ ਨਾਲ ਹੀ ਕਰਾਂਤੀਕਾਰੀ ਤੇ ਦੇਲਰਾਨਾ ਵਿਹਾਰ ਨਾਲ ਸਾਨੂੰ ਵਹਿਮਾਂ ਭਰਮਾਂ ਤੋਂ ਮੁਕਤ ਹੋਣ ਦੀ ਤਾਕੀਦ ਵੀ ਕਰਦੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਰਜਿੰਦਰਪਾਲ ਸਿੰਘ ਰਾਜੂ ਵੀਰ ਜੀ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਊਨ ਐਕਸਟੈਂਸ਼ਨ ਵਿਖੇ ਅਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।