ਪੀ.ਏ.ਯੂ. ਵਿਖੇ ਦੋ ਦਿਨਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ, ਕਿਸਾਨਾਂ ਨੂੰ ਪਾਣੀ ਬਚਾਉਣ ਲਈ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਵੱਲੋਂ ਆਯੋਜਿਤ ਦੋ ਰੋਜ਼ਾ ਕਿਸਾਨ ਮੇਲੇ ਦਾ ਵਰਚੁਅਲ ਉਦਘਾਟਨ ਕਰਦੇ ਹੋਏ |
ਚੰਡੀਗੜ੍ਹ/ਲੁਧਿਆਣਾ, 05 ਅਪ੍ਰੈਲ 2021 (ਨਿਊਜ਼ ਟੀਮ): ਕਿਸਾਨਾਂ ਅਤੇ ਆੜ੍ਹਤੀਆਂ ਲਈ ਆਪਣੀ ਪੂਰਨ ਹਮਾਇਤ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸੂਬਿਆਂ 'ਤੇ ਭਾਰੂ ਪੈਣ ਦੀ ਕੋਸ਼ਿਸ਼ ਤਹਿਤ ਉਨ੍ਹਾਂ ਦੇ ਹੱਕ ਖੋਹਣ ਲਈ ਕਰੜੀ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਖੇਤੀਬਾੜੀ ਕਾਨੂੰਨ ਲਾਗੂ ਕਰਨ ਅਤੇ ਸੂਬੇ ਦੀ ਕਿਸਾਨੀ 'ਤੇ ਸਿੱਧੀ ਅਦਾਇਗੀ ਵਰਗੇ ਇਕਪਾਸੜ ਫੈਸਲੇ ਥੋਪਣ ਲਈ ਵੀ ਕੇਂਦਰ ਨੂੰ ਕਰੜੇ ਹੱਥੀਂ ਲਿਆ।