Articles by "ਜ਼ਿਲਾ ਪ੍ਰਸ਼ਾਸ਼ਨ"
-ਨਗਰ ਨਿਗਮ ਅਤੇ ਨਗਰ ਕੌਂਸਲਾਂ ਕਰਵਾਉਣਗੀਆਂ ਸਰਵੇਖਣ
-ਸਰਵੇਖਣ ਦੌਰਾਨ ਸਹੀ ਜਾਣਕਾਰੀ ਦਰਜ ਕਰਵਾਈ ਜਾਵੇ - ਵਧੀਕ ਡਿਪਟੀ ਕਮਿਸ਼ਨਰ
|
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਭੀ ਮਲਿਕ |
ਲੁਧਿਆਣਾ, 31 ਅਗਸਤ 2017 (ਮਨੀਸ਼ਾ ਸ਼ਰਮਾ): 'ਪੰਜਾਬ ਸ਼ਹਿਰੀ ਅਵਾਸ ਯੋਜਨਾ 2017' ਤਹਿਤ ਜ਼ਿਲਾ ਲੁਧਿਆਣਾ ਦੇ ਸ਼ਹਿਰੀ ਇਲਾਕਿਆਂ ਦੇ ਅਨੁਸੂਚਿਤ ਜਾਤਾਂ/ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਤ ਬੇਘਰੇ ਯੋਗ ਲਾਭਪਾਤਰੀਆਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਅਤੇ ਸਬੰਧਤ ਨਗਰ ਕੌਂਸਲਾਂ ਵੱਲੋਂ ਸਰਵੇਖਣ 1 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਕਿ 30 ਸਤੰਬਰ, 2017 ਤੱਕ ਮੁਕੰਮਲ ਕੀਤਾ ਜਾਵੇਗਾ।
-ਕਈ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ 'ਤੇ ਲੱਗ ਰਹੇ ਹਨ ਧੜਾ-ਧੜ ਸੋਲਰ ਪ੍ਰੋਜੈਕਟ
-ਪੈਦਾ ਹੋਣ ਵਾਲੀ ਵਾਧੂ ਬਿਜਲੀ ਵੇਚੀ ਜਾ ਸਕਦੀ ਹੈ ਸਰਕਾਰ ਨੂੰ
-ਲੋਕ ਨੈੱਟ-ਮੀਟਰਿੰਗ ਨੀਤੀ ਦਾ ਭਰਪੂਰ ਲਾਹਾ ਲੈਣ-ਡਿਪਟੀ ਕਮਿਸ਼ਨਰ
|
ਲੁਧਿਆਣਾ ਵਿਚ ਲੱਗੇ ਸੋਲਰ ਪੈਨਲ |
ਲੁਧਿਆਣਾ, 30 ਅਗਸਤ 2017 (ਆਨਲਾਈਨ ਨਿਊਜ਼ ਲੁਧਿਆਣਾ): ਇੱਕ ਪਾਸੇ ਜਿੱਥੇ ਸੂਬਾ ਪੰਜਾਬ, ਸੂਰਜੀ ਊਰਜਾ ਉਤਪਾਦਨ ਦੇ ਖੇਤਰ ਵਿਚ ਨਿੱਤ ਨਵੀਂਆਂ ਮੰਜਿਲਾਂ ਸਰ ਕਰ ਰਿਹਾ ਹੈ ਅਤੇ ਉਥੇ ਹੁਣ ਪੰਜਾਬ ਸਰਕਾਰ ਦੀ 'ਨੈੱਟ-ਮੀਟਰਿੰਗ' ਪਾਲਿਸੀ ਅਧੀਨ ਛੱਤਾਂ ਉੱਪਰ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਵੀ ਪ੍ਰਵਾਨ ਚੜਨ ਲੱਗੀ ਹੈ। ਇਸੇ ਦਿਸ਼ਾ ਵਿੱਚ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਲੁਧਿਆਣਾ ਭਵਿੱਖ ਵਿੱਚ ਸੋਲਰ ਊਰਜਾ 'ਤੇ ਨਿਰਭਰ ਕਰਨ ਵਾਲਾ ਜ਼ਿਲਾ ਬਣਨ ਦੇ ਰਾਹ 'ਤੇ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੇ ਨਿੱਜੀ ਉੱਦਮਾਂ ਸਦਕਾ ਜਿੱਥੇ ਕਈ ਸਰਕਾਰੀ ਤੇ ਗੈਰ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਧੜਾ-ਧੜ ਸੋਲਰ ਊਰਜਾ ਪ੍ਰੋਜੈਕਟ ਲੱਗ ਰਹੇ ਹਨ, ਉਥੇ ਹੀ ਸ਼ਹਿਰ ਦੀਆਂ ਕਈ ਸਨਅਤਾਂ ਵੀ ਇਸ ਪਾਸੇ ਆਕਰਸ਼ਿਤ ਹੋਈਆਂ ਹਨ।
|
ਜ਼ਿਲਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੀ ਚੈਕਿੰਗ ਦੌਰਾਨ ਇੱਕ ਸਕੂਲ ਵਿਚ ਪੁੱਛ-ਗਿੱਛ ਕਰਦੇ ਅਫਸਰ |
ਲੁਧਿਆਣਾ, 18 ਅਗਸਤ 2017 (ਤਰਵਿੰਦਰ ਕੌਰ): ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮੇਂ ਦੌਰਾਨ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੇ ਗਏ ਹੁਕਮਾਂ ਦੀ ਪਾਲਣਾ ਵਿੱਚ 107 ਸਕੂਲਾਂ ਦੀ ਚੈਕਿੰਗ ਵੱਖ-ਵੱਖ ਵਿਭਾਗਾਂ ਦੇ ਗਜਟਿਡ ਅਫ਼ਸਰਾਂ ਵੱਲੋ ਇੱਕੋ ਵੇਲੇ ਕਰਵਾਈ ਗਈ। ਇਸ ਚੈਕਿੰਗ ਦੌਰਾਨ 12 (2 ਹੋਰ ਲੰਮੇ ਸਮੇਂ ਤੋਂ ਗੈਰ ਹਾਜ਼ਰ) ਅਧਿਆਪਕ ਅਤੇ ਤਕਰੀਬਨ 1637 (80 ਹੋਰ ਲੰਮੇ ਸਮੇਂ ਤੋਂ ਗੈਰ ਹਾਜ਼ਰ) ਵਿਦਿਆਰਥੀ ਗੈਰ ਹਾਜ਼ਰ ਪਾਏ ਗਏ।
|
ਪੰਜਾਬ ਸੇਵਾ ਕਮਿਸ਼ਨ ਦੇ ਕਮਿਸ਼ਨਰ ਆਰ.ਪੀ. ਮਿੱਤਲ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦੇ ਹੋਏ |
ਲੁਧਿਆਣਾ, 18 ਅਗਸਤ 2017 (ਤਰਵਿੰਦਰ ਕੌਰ): ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਕਿਸੇ ਵੀ ਪੱਖੋਂ ਅਧੂਰੀਆਂ ਨਾ ਪ੍ਰਾਪਤ ਕੀਤੀਆਂ ਜਾਣ, ਕਿਉਂਕਿ ਅਧੂਰੀ ਅਰਜ਼ੀ ਪ੍ਰਾਪਤ ਕਰਨ ਨਾਲ ਅਰਜ਼ੀਕਰਤਾ ਨੂੰ ਮੰਗੀ ਸੇਵਾ ਮੁਹੱਈਆ ਕਰਾਉਣ ਵਿੱਚ ਸਮਾਂ ਲੱਗ ਜਾਂਦਾ ਹੈ, ਜਿਸ ਨਾਲ ਅਰਜ਼ੀਕਰਤਾ ਨੂੰ ਪ੍ਰੇਸ਼ਾਨੀ ਤਾਂ ਆਵੇਗੀ ਹੀ, ਸਗੋਂ ਸੇਵਾ ਮੁਹੱਈਆ ਕਰਾਉਣ ਵਾਲੇ ਦਫ਼ਤਰਾਂ ਨੂੰ ਵੀ ਵਾਰ-ਵਾਰ ਚਿੱਠੀ ਪੱਤਰਾਂ ਦੀ ਕਾਰਵਾਈ ਵਿੱਚੋਂ ਲੰਘਣਾ ਪੈਂਦਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸੇਵਾ ਕਮਿਸ਼ਨ ਦੇ ਕਮਿਸ਼ਨਰ ਆਰ.ਪੀ. ਮਿੱਤਲ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਦੀ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ।
|
ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦੀ ਸਲਾਮੀ ਲੈਂਦੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ |
ਲੁਧਿਆਣਾ, 15 ਅਗਸਤ 2017 (ਮਨੀਸ਼ਾ ਸ਼ਰਮਾ): ਲੁਧਿਆਣਾ ਵਿਖੇ ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਅਦਾ ਕੀਤੀ ਗਈ।
|
ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਦੌਰਾਨ ਚੈਕਿੰਗ ਟੀਮ ਅਧਿਕਾਰੀ ਪੁੱਛ-ਗਿੱਛ ਕਰਦੇ ਹੋਏ |
ਲੁਧਿਆਣਾ, 03 ਅਗਸਤ 2017 (ਆਨਲਾਈਨ ਨਿਊਜ਼ ਲੁਧਿਆਣਾ): ਹੁਣ ਬਾਅਦ ਦੁਪਹਿਰ ਸਰਕਾਰੀ ਦਫ਼ਤਰਾਂ ਤੋਂ ਫਰਲੋ ਮਾਰ ਕੇ ਆਰਾਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਵੀ ਖ਼ੈਰ ਨਹੀਂ ਹੈ। ਕਿਉਂਕਿ ਸਰਕਾਰੀ ਦਫ਼ਤਰਾਂ 'ਚ ਸਮੇਂ ਦੀ ਪਾਬੰਦੀ ਅਤੇ ਅਨੁਸ਼ਾਸਨ ਨੂੰ ਬਹਾਲ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਆਦੇਸ਼ ਦਿੱਤੇ ਹਨ ਕਿ ਭਵਿੱਖ ਵਿੱਚ ਸਵੇਰ ਸਮੇਂ ਦੇ ਨਾਲ-ਨਾਲ ਬਾਅਦ ਦੁਪਹਿਰ ਵੀ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਹੋਇਆ ਕਰੇਗੀ।
|
ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਬੈਂਸ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਦੌਰਾਨ |
ਲੁਧਿਆਣਾ, 27 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਪਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ, ਲੁਧਿਆਣਾ ਦੇ ਆਦੇਸ਼ 'ਤੇ ਅੱਜ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦੀ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਅਮਰਜੀਤ ਬੈਂਸ ਨੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਹਸਪਤਾਲ ਵਿੱਚ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਇਸ ਤੋਂ ਇਲਾਵਾ ਉੱਪ ਮੰਡਲ ਮੈਜਿਸਟ੍ਰੇਟ ਲੁਧਿਆਣਾ ਪੂਰਬੀ ਨੇ ਸਿਵਲ ਹਸਪਤਾਲ, ਲੁਧਿਆਣਾ ਦੀ ਚੈਕਿੰਗ ਦੌਰਾਨ ਐਮਰਜੈਂਸੀ ਵਾਰਡ, ਲੈਬਾਰਟਰੀ, ਦਵਾਈਆਂ ਆਦਿ ਦੀ ਵੀ ਚੈਕਿੰਗ ਕੀਤੀ ਅਤੇ ਸਹੀ ਪਾਏ ਗਏ।